ਵਜ਼ੀਰ ਖ਼ਾਂ ਨੇ ਬਾਬਾ ਮੋਤੀ ਰਾਮ ਮਹਿਰਾ ਨੂੰ ਕਿਹਾ ਕਿ ਉਸ ਨੇ ਜ਼ਿਦ ਕਰ ਕੇ ਕੀ ਖੱਟਿਆ? ਹਾਲੇ ਵੀ ਵੇਲਾ ਹੈ ਉਹ ਇਸਲਾਮ ਧਾਰਨ ਕਰ ਲਵੇ ਤਾਂ ਜਾਨ ਬਖ਼ਸ਼ ਦਿੱਤੀ ਜਾਵੇਗੀ।
ਬਾਬਾ ਮੋਤੀ ਰਾਮ ਮਹਿਰਾ ਨੇ ਕਿਹਾ ਕਿ ਅਸੀਂ ਧਰਮ ਅਤੇ ਗੁਰੂ ਤੋਂ ਬੇਮੁੱਖ ਨਹੀਂ ਹੋਣਾ ਤੂੰ ਜੋ ਕਰਨਾ ਹੈ ਕਰ ਲੈ। ਅਖ਼ੀਰ ਆਪਣੀ ਹਾਰ ਅਤੇ ਬੇਇਜ਼ਤੀ ਮਹਿਸੂਸ ਕਰਦਿਆਂ ਸੂਬਾ ਸਰਹਿੰਦ ਨੇ ਬਾਬਾ ਮੋਤੀ ਰਾਮ ਮਹਿਰਾ ਨੂੰ ਵੀ ਕੋਹਲੂ ‘ਚ ਪੀੜ ਦਿੱਤੇ ਜਾਣ ਦਾ ਹੁਕਮ ਦੇ ਦਿੱਤਾ। ਇਸ ਤਰ੍ਹਾਂ ਸਰਬੰਸ ਦਾਨੀ ਗੁਰੂ ਦਾ ਸਰਬੰਸ ਦਾਨੀ ਸਿੱਖ ਸ਼ਹਾਦਤ ਦਾ ਜਾਮ ਪੀ ਕੇ ਅਮਰ ਹੋ ਗਿਆ।
ਵਾਹਿਗੁਰੂ