ਆਸਾ ਘਰੁ ੫ ਮਹਲਾ ੧
ਸਤਿਗੁਰ ਪ੍ਰਸਾਦਿ ॥
ਭੀਤਰਿ ਪੰਚ ਗੁਪਤ ਮਨਿ ਵਾਸੇ ॥
ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥
ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥
ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥
ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥
ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥
ਪੰਚ ਸਖੀ ਹਮ ਏਕੁ ਭਤਾਰੋ ॥
ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥
ਪੰਚ ਸਖੀ ਮਿਲਿ ਰੁਦਨੁ ਕਰੇਹਾ ॥
ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥

ਤੇਰੇ ਲਾਲਾਂ ਦਾ ਖੂਨ ਜੇ ਡੁੱਲਦਾ ਨਾ,
ਸਿਰ ਸਿੱਖੀ ਦੇ ਤਖਤ ਨਾ ਤਾਜ ਰਹਿੰਦਾ।
ਤਾਲੇ ਟੁੱਟਦੇ ਨਾ ਗੁਲਾਮੀਆਂ ਦੇ,
ਦੇਸ਼ ਉਵੇਂ ਹੀ ਅੱਜ ਮੁਥਾਜ ਰਹਿੰਦਾ।
ਨੌਵੇਂ ਗੁਰੂ ਜੇ ਬਲੀਦਾਨ ਨਾ ਦਿੰਦੇ,
ਤੇ ਜੰਝੂ ਲਾਹੁਣ ਦਾ ਅੱਜ ਰਿਵਾਜ ਰਹਿੰਦਾ।
ਦਸਮ ਪਿਤਾ ਸਰਬੰਸ ਜੇ ਵਾਰਦੇ ਨਾ,
ਤੇ ਅਮਰ ਅੱਜ ਵੀ ਮੁਗਲਾਂ ਦਾ ਰਾਜ ਰਹਿੰਦਾ।

ਚਰਨ ਸਰਨਿ ਗੁਰ ਏਕ ਪੈਡਾ ਜਾਇ ਚਲ
ਸਤਿ ਗੁਰ ਕੋਟਿ ਪੈਡਾ ਆਗੇ ਹੋਇ ਲੇਤ ਹੈ ॥
ਏਕ ਬਾਰ ਸਤਿਗੁਰ ਮੰਤ੍ਰ ਸਿਮਰਨ ਮਾਤ੍ਰ
ਸਿਮਰਨ ਤਾਹਿ ਬਾਰੰਬਾਰ ਗੁਰ ਹੇਤ ਹੈ ॥
ਭਾਵਨੀ ਭਗਤਿ ਭਾਇ ਕਉਡੀ ਅਗ੍ਰਭਾਗਿ ਰਾਖੈ
ਤਾਹਿ ਗੁਰ ਸਰਬ ਨਿਧਾਨ ਦਾਨ ਦੇਤ ਹੈ ॥
ਸਤਿਗੁਰ ਦਇਆ ਨਿਧਿ ਮਹਿਮਾ ਅਗਾਧਿ ਬੋਧਿ
ਨਮੋ ਨਮੋ ਨਮੋ ਨਮੋ ਨੇਤ ਨੇਤ ਨੇਤ ਹੈ ॥੧੧੧॥

ਪਉੜੀ ॥
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥
ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥
ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥
ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥
ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥
ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥
ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥
ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥

Begin typing your search term above and press enter to search. Press ESC to cancel.

Back To Top