ਗੁਰੂ ਗੋਬਿੰਦ ਸਿੰਘ ਜੀ ਭਾਗ 3
ਗੁਰੂ ਗੋਬਿੰਦ ਸਿੰਘ ਜੀ ਭਾਗ 3
ਦਾਨ–ਵੀਰ
ਗੁਰੂ ਗੋਬਿੰਦ ਸਿੰਘ ਤੋਂ ਵਡਾ ਦਾਂਨ–ਵੀਰ ਕੌਣ ਹੋ ਸਕਦਾ , ਜਿਨ੍ਹਾ ਨੇ ਆਪਣਾ ਸਾਰਾ ਪਰਿਵਾਰ ਭੇਟ ਚੜਾ ਦਿਤਾ ਸਿਰਫ ਜਬਰ ਤੇ ਜੁਲਮ ਨੂੰ ਰੋਕਣ ਲਈ ਉਹ ਵੀ ਆਪਣੇ ਤੇ ਨਹੀ ਬਲਿਕ ਦੂਜਿਆਂ ਦੇ ਧਰਮ ਦੀ ਖਾਤਰ , ਮਜਲੂਮਾਂ ਦੀ ਖਾਤਿਰ , ਉਨ੍ਹਾ ਦੀ ਖੁਸ਼ੀ ਤੇ ਸੁਖ ਦੀ ਖਾਤਿਰ ,ਉਨ੍ਹਾ ਦੀ ਗੈਰਤ –ਮੰਦ ਜਿੰਦਗੀ ਦੀ ਖਾਤਿਰ ,ਜਿਸਤੇ ਉਸ ਵਕਤ ਦੀ ਮੁਗਲ ਹਕੂਮਤ ਅੰਤਾ ਦੇ ਜੁਲਮ ਢਾਹ ਰਹੀ ਸੀ ,ਪੂਰੇ ਹਿੰਦੁਸਤਾਨ ਨੂੰ ਦਾਇਰ–ਏ –ਇਸਲਾਮ ਵਿਚ ਲਿਆਉਣ ਲਈ ਜੋਰ ਜਬਰਦਸਤੀ ਦੀ ਹਦ ਤਕ ਪਹੁੰਚ ਚੁਕੀ ਸੀ 9 ਸਾਲ ਦੀ ਉਮਰ ਵਿਚ ਹਿੰਦੂਆਂ ਦੀ ਧੋਤੀ, ਬੋਦੀ ਤੇ ਜੰਜੂ ਦੀ ਰਖਿਆ ਲਈ ਆਪਣੇ ਪਿਤਾ ਨੂੰ ਸਹੀਦ ਕਰਵਾਇਆ , ਦੋ ਬਚੇ ਆਪਣੀ ਹਥੀਂ ਤਿਆਰ ਕਰਕੇ ਜੰਗ ਵਿਚ ਤੋਰੇ 10 ਲਖ ਦੀ ਫੌਜ਼ ਨਾਲ ਮੁਕਾਬਲਾ ਕਰਨ ਲਈ , ਜਿਸ ਵਿਚ ਉਨ੍ਹਾ ਦੀ ਸਹੀਦੀ ਪਕੀ ਸੀ, ਪਤਾ ਸੀ ਕੀ ਇਨ੍ਹਾ ਨੇ ਮੁੜ ਕੇ ਨਹੀਂ ਆਉਣਾ । ਦੋ ਛੋਟੇ ਸਾਹਿਬਜਾਦਿਆਂ ਨੂੰ ਉਨ੍ਹਾ ਲੀਹਾਂ ਤੇ ਤੋਰਿਆ ਕੀ ਇਤਨੇ ਲਾਲਚਾਂ ਦੇ ਬਾਵਜੂਦ ਵੀ ਓਹ ਧਰਮ ਪਿਛੇ ਕੁਰਬਾਨ ਹੋ ਗਏ ਪਰ ਇਸਲਾਮ ਕਬੂਲ ਨਹੀਂ ਕੀਤਾ । ਮਾਤਾ ਗੁਜਰ ਕੌਰ ਜੀ ਵੀ ਮੁਗਲ ਹਕੂਮਤ ਦੇ ਇਨ੍ਹਾ ਜੁਲਮਾਂ ਦੀ ਭੇਟ ਚੜੇ । ਕੋਈ ਇਹੋ ਜਿਹਾ ਇਤਿਹਾਸ ਵਿਚ ਦਾਂਨ–ਵੀਰ ਪੈਦਾ ਨਹੀਂ ਹੋਇਆ ਹੈ ?
ਮਹਾਨ ਆਗੂ
ਗੁਰੂ ਸਾਹਿਬ ਕਿਸੇ ਇਕ ਕੌਮ ਦੇਸ਼ ਜਾਂ ਮਜਹਬ ਦਾ ਨਹੀ ਬਲਕਿ ਸਭ ਦਾ ਭੱਲਾ ਮੰਗਣ ਵਾਲੇ ਇਕ ਮਹਾਨ ਆਗੂ ਸੀ । ਓਹਨਾ ਨੇ ਕੌਮ ਪ੍ਰਸਤੀ ਨੂੰ ਧਰਮ ਬਣਾ ਦਿਤਾ ਇਹ ਕਹਿਣਾ ਬਹੁਤ ਗਲਤ ਹੈ । ਇਕ ਵਾਰੀ ਬੜੋਦਾ ਵਿਚ ਲਖਾਂ ਦੇ ਇਕਠ ਵਿਚ ਮਹਾਤਮਾ ਗਾਂਧੀ ਨੇ ਕਿਹਾ ਸੀ ਗੁਰੂ ਗੋਬਿੰਦ ਸਿੰਘ ਇਕ ਭੁਲੜ ਰਹਿਬਰ ਹੈ । ਵਿਚਾਰ ਦੀ ਗਲ ਕਰਦਿਆਂ ਕਰਦਿਆ ਤਲਵਾਰ ਪਕੜ ਲਈ , ਸ਼ਾਂਤੀ ਦੀ ਗਲ ਕਰਦਿਆਂ ਕਰਦਿਆਂ ਤੋਪਾਂ ਅਗੇ ਲੈ ਆਏ , ਗਲੇ ਵਿਚ ਮਾਲਾ ਪਹਿਨਾਣੀ ਸੀ ਕਿਰਪਾਨਾ ਤੇ ਤਲਵਾਰਾਂ ਪਹਨਾ ਛਡੀਆਂ । ਜਦ ਗਾਂਧੀ ਦੀ ਇਹ ਗਲ ਪ੍ਫੈਸਰ ਗੰਗਾ ਸਿੰਘ ਤਕ ਪਹੁੰਚੀ ਤਾਂ ਓਹ ਸਿਧਾ ਹੀ ਅਹਿਮਦਾਬਾਦ ,ਸਾਬਰਮਤੀ ਦੇ ਆਸ਼ਰਮ ਚਲੇ ਗਏ , ਗਾਂਧੀ ਨੂੰ ਮਿਲੇ ਤੇ ਕਿਹਾ ,”ਤੁਸੀਂ ਹਰ ਥਾਂ ਤੇ ਕਹਿੰਦੇ ਹੋ ਕੀ ਗੀਤਾ ਮੇਰੀ ਮਾਂ ਹੈ, ਇਹ ਮਾਂ ਹੈ ਤੁਹਾਡੀ ? ਗਾਂਧੀ ਨੇ ਕਿਹਾ ਹਾਂ ਮੈ ਹਰ ਰੋਜ਼ ਦੀ ਪ੍ਰੇਰਨਾ ਇਸਤੋਂ ਲੈਂਦਾ ਹਾਂ । ਗੰਗਾ ਸਿੰਘ ਨੇ ਕਿਹਾ ਮੈਂ ਗੀਤਾ ਨੂੰ ਇਕ ਪਵਿਤਰ ਗ੍ਰੰਥ ਸਮਝਦਾ ਹਾ ਤੇ ਤੁਹਾਡੀ ਇਸ ਨੂੰ ਮਾਂ ਕਹਿਣ ਦੀ ਵੀ ਕਦਰ ਕਰਦਾ ਹਾਂ । ਪਰ ਤੁਸੀਂ ਦਸੋ ਗੀਤਾ ਕਿਥੇ ਉਚਾਰੀ ਗਈ ਸੀ ? ਗਾਂਧੀ ਕੁਝ ਸਮਝ ਤੇ ਗਿਆ ਪਰ ਵਾਦ–ਵਿਵਾਦ ਵਿਚ ਨਹੀਂ ਸੀ ਪੈਣਾ ਚਾਹੰਦਾ । ਗੰਗਾ ਸਿੰਘ ਕਦੋਂ ਚੁਪ ਰਹਿਣ ਵਾਲਾ ਨਹੀਂ ਸੀ , ਬੋਲਿਆ ,ਇਹ ਕੁਰਕਸ਼ੇਤਰ ਦੇ ਲੜਾਈ ਦੇ ਮੈਦਾਨ ਵਿਚ ਉਚਾਰੀ ਗਈ ਸੀ ਬਲਿਕ ਲੜਾਈ ਹੀ ਗੀਤਾ ਦੇ ਉਪਦੇਸ਼ ਕਰਕੇ ਹੋਈ । ਜਦੋਂ ਅਰਜੁਨ ਨੇ ਹਥਿਆਰ ਸੁਟ ਦਿਤੇ ਇਹ ਕਹਿਕੇ ਮੈਂ ਕਿਸ ਨਾਲ ਲੜ ਰਿਹਾਂ ਹਾਂ । ਦੁਰਯੋਧਨ ਮੇਰਾ ਭਰਾ ਹੈ ,ਭੀਸ਼ਮ ਪਿਤਾਮਾ ਮੇਰੇ ਵੱਡੇ ਹਨ ਤੇ ਦ੍ਰੋਣਾਚਾਰ੍ਯਾ ਮੇਰੇ ਗੁਰੂ । ਮੈ ਉਹਨਾ ਦੇ ਖਿਲਾਫ਼ ਤਲਵਾਰ ਕਿਸ ਤਰਹ ਚੁਕ ਸਕਦਾ ਹਾਂ । ਤਾਂ ਕ੍ਰਿਸ਼ਨ ਜੀ ਦਾ ਉਪਦੇਸ਼ ਸੀ ਕੀ ਜਦੋ ਕੋਈ ਆਪਣੇ ਸਰੀਰ ਤੇ ਫੋੜਾ ਹੋ ਜਾਏ ਤਾਂ ਉਸ ਨੂੰ ਚੀਰਨਾ ਪੈਦਾਂ ਹੈ ਇਸ ਵਿਚ ਕੋਈ ਪਾਪ ਨਹੀ । ਅਰਜੁਨ ਨੇ ਤਲਵਾਰ ਚੁਕੀ , ਲੜਾਈ ਸ਼ੁਰੂ ਹੋਈ ਜਿਸ ਵਿਚ ਲਖਾਂ ਲੋਕ ਮਾਰੇ ਗਏ । ਗਾਂਧੀ ਕੋਲ ਕੋਈ ਜਵਾਬ ਨਹੀਂ ਸੀ ਕਹਿਣ ਲਗਾ ਕੀ ਇਹ ਦਾ ਮਨ ਦੀ ਲੜਾਈ ਸੀ ਤਾਂ ਗੰਗਾਂ ਸਿੰਘ ਨੇ ਕਿਹਾ ਕੀ ਤਾਂ ਇਹ ਵੀ ਕਹਿ ਦਿਉ ਕਿ ਅਸਲ ਕ੍ਰਿਸ਼ਨ ਕੋਈ ਨਹੀਂ ਸੀ ਇਹ ਵੀ ਮਨ ਦਾ ਕ੍ਰਿਸ਼ਨ ਸੀ । ਗਾਂਧੀ ਨਿਰੁਤਰ ਹੋ ਗਿਆ ਭਰੀ ਸਭਾ ਵਿਚ ਉਸਨੇ ਮਾਫ਼ੀ ਮੰਗੀ ।
ਗੋਕਲ ਚੰਦ ਨਾਰੰਗ ਲਿਖਦੇ ਹਨ ,’ ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਕੰਮ ਸ਼ੁਰੂ ਕੀਤਾ ਉਸ ਵਕਤ ਪੰਜਾਬ ਵਿਚ ਹਿੰਦੂ ਨਾਮ ਵਰਗੀ ਕੋਈ ਚੀਜ਼ ਨਹੀਂ ਸੀ ਨਾ ਹੀ ਕੋਈ ਉਘੀ ਸ਼ਕਤੀ ਸੀ ਜੋ ਜਾਲਮ ਸ਼ਾਸ਼ਕਾਂ ਨੂੰ ਵੰਗਾਰ ਸਕਦੀ ਸੀ । 1008 ਈ ਵਿਚ ਰਾਜਾ ਅਨੰਗਪਾਲ ਦੀ ਹਾਰ ਮਗਰੋਂ ਦੇਸ਼ ਨੇ ਕੋਈ ਵੀ ਅਜਿਹਾ ਆਗੂ ਨਹੀਂ ਪੈਦਾ ਕੀਤਾ ਜੋ ਮੁਗਲ ਹਕੂਮਤ ਨਾਲ ਟਕਰ ਲੈ ਸਕੇ, ਅਜਾਦ ਕਰਵਾ ਸਕੇ । ਬੇਸ਼ਕ ਰਾਣਾ ਸਾਂਗਾ, ਹੇਮੂੰ, ਨਾਰਨੋਲ ਦੇ ਸਤਨਾਮੀਆਂ ਜਾ ਮਥੁਰਾ ਦੇ ਗੋਕਲਾਂ ਨੇ ਇਨ੍ਹਾ ਵਾਸਤੇ ਗੰਭੀਰ ਪਰੇਸ਼ਾਨੀਆਂ ਜਰੂਰ ਖੜੀਆਂ ਕੀਤੀਆਂ ਪਰ ਉਹ ਵੀ ਦੇਸ਼ਵਾਸੀਆਂ ਵਿਚ ਕੌਮੀ ਜਜ੍ਬਾ ਪੈਦਾ ਕਰਨ ਵਿਚ ਸਫਲ ਨਹੀਂ ਹੋ ਸਕੇ । ਸ਼ਿਵਾ ਜੀ ਨੇ ਬਹੁਤ ਸਾਰੀਆਂ ਲੜਾਈਆਂ ਰਾਜਸੀ ਨਿਸ਼ਾਨੇ ਨੂੰ ਮੁਖ ਰਖ ਕੇ ਲੜੀਆਂ ਸੀ । ਪਰ ਗੁਰੂ ਗੋਬਿੰਦ ਸਿੰਘ ਜੀ ਦਾ ਨਿਸ਼ਾਨਾ ਕੌਮ ਪ੍ਰਸਤੀ ਨੂੰ ਲੋਕਾਂ ਦਾ ਧਰਮ ਬਚਾਣਾ ਸੀ ਜਿਸ ਲਈ ਉਹਨਾਂ ਨੇ ਅਨੇਕਾਂ ਕੁਬਾਨੀਆ ਦਿਤੀਆ ਕਾਜ਼ੀ ਨੂਰ ਮਹੰਮਦ ਜੋ ਇਕ ਮੁਤਸਬੀ ਤੇ ਬਦਜੁਬਾਨ ਲਿਖਾਰੀ ਸੀ ਸਿਖਾਂ ਦੀ ਤਰੀਫ ਕਰੇ ਬਿਨਾ ਨਹੀਂ ਰਹਿ ਸਕਿਆ । ਕਹਿੰਦਾ ਹੈ ਸਿਖਾਂ ਵਿਚ ਕੋਈ ਜਨਾਹੀ ਯਾ ਚੋਰ ਨਹੀ । ਔਰਤ ਭਾਵੈਂ ਰਾਣੀ ਹੋਵੇ ਜਾ ਗੋਲੀ , ਬੁਢੀ ਹੋਵੇ ਜਾਂ ਜਵਾਨ, ਸਿਖ ਉਸ ਵਲ ਬਦ–ਨਜਰ ਨਾਲ ਨਹੀਂ ਵੇਖਦਾ । ਜਦੋਂ ਉਸਨੇ ਸ਼ਾਹ ਦੁਰਾਨੀ ਤੇ ਸਿਖਾਂ ਦੀ ਲੜਾਈ ਆਪਣੀ ਅਖੀਂ ਵੇਖੀ ਤਾਂ ਸਿਖਾਂ ਦੇ ਉਚੇ ਆਚਰਣ ਦੀ ਤਾਰੀਫ਼ ਕਰੇ ਬਿਨਾਂ ਨਹੀਂ ਰਹਿ ਸਕਿਆ । ਮੁਸਲਮਾਨ ਸਿਖਾਂ ਨੂੰ ਸਗ (ਕੁਤੇ)ਕਹਿ ਕੇ ਬੁਲਾਂਦੇ ਸੀ । ਉਸਨੇ ਲਿਖਿਆ ਇਹਨਾਂ ਨੂੰ ਸਗ ਨਾ ਕਹੋ । ਇਹ ਮੈਦਾਨੇ ਜੰਗ ਵਿਚ ਸ਼ੇਰਾਂ ਵਾਂਗੂ ਲੜਦੇ ਹਨ ਤੇ ਅਮਨ ਦੇ ਮੈਦਾਨ ਵਿਚ ਹਾਤਮਤਾਈ ਨੂੰ ਵੀ ਮਾਤ ਕਰ ਦਿੰਦੇ ਹਨ । ਗੁਰੂ ਸਾਹਿਬ ਨੇ ਲੜਾਈ ਦੇ ਮੈਦਾਨ ਵਿਚ ਵੀ ਉਚੇ ਮਿਆਰ ਕਾਇਮ ਕੀਤੇ ਜਿਸਦੇ ਸਦਕੇ ਅਉਣ ਵਾਲੀ ਅਠਾਰਵੀ ਸਦੀ ਵਿਚ ਸਿੰਘਾ ਦੇ ਆਚਰਣ ਨੇ ਸਿਖਰਾਂ ਨੂੰ ਛੋਹਿਆ ।
ਨੂਰ ਮਹੰਮਦ ਲਿਖਦਾ ਹੇ “ਸਿਖ ਆਪ ਕਦੀ ਹਮਲਾਵਰ ਨਹੀ ਹੋਏ ਪਰ ਹੋਰਾਂ ਦੇ ਕੀਤੇ ਹਮਲੇ ਦਾ ਮੂੰਹ ਤੋੜ ਜਵਾਬ ਦਿੰਦੇ ਹਨ । ਓਹ ਪਹਿਲਾਂ ਵਾਰ ਕਦੇ ਨਹੀ ਕਰਦੇ ਚਾਹੇ ਪਹਿਲਾ ਹਲਾ ਦੁਸ਼ਮਨ ਨੇ ਹੀ ਬੋਲਿਆ ਹੋਵੇ । ਓਹ ਨਿਹਥੇ , ਕਾਇਰ ਤੇ ਭਗੋੜੇ ਤੇ ਵਾਰ ਨਹੀਂ ਕਰਦੇ । ਪਰਾਈ ਇਸਤਰੀ ਵਲ ਨਹੀ ਝਾੰਕਦੇ ,ਓਸਨੂੰ ਮਾਂ ਭੈਣ ਜਾਂ ਧੀ ਦਾ ਦਰਜਾ ਦਿੰਦੇ ਹਨ । ਓਹ ਝੂਠ ਨਹੀਂ ਬੋਲਦੇ ;ਚੋਰਾਂ ਯਾਰਾਂ ਦੀ ਸੰਗਤ ਨਹੀ ਕਰਦੇ ” । ਅੰਗਰੇਜ਼ੀ ਰਾਜ ਵਿਚ ਸਿਖ ਦੀ ਗਵਾਹੀ ਹੀ ਜਜ ਦਾ ਫੈਸਲਾ ਬਣ ਜਾਂਦਾ ਸੀ , ਕਿਓਕੇ ਓਹ ਜਾਣਦੇ ਸੀ ਕਿ ਸਿਖ ਝੂਠ ਨਹੀ ਬੋਲਦਾ । ਓਹ ਨਿਸਚਿੰਤ ਹੋਕੇ ਆਪਣੀ ਮਾਂ ,ਧੀ ਜਾਂ ਭੈਣ ਨੂੰ ਉਸ ਡਿਬੇ ਵਿਚ ਬਿਠਾ ਦਿੰਦੇ ਜਿਥੇ ਇਕ ਵੀ ਸਿਖ ਹੁੰਦਾ । ਇਹ ਆਦਰਸ਼ ਗੁਰੂ ਸਾਹਿਬ ਨੇ ਆਪਣਾ ਸਰਬੰਸ ਵਾਰ ਕੇ ਸਿਖਾਂ ਨੂੰ ਦਿਤੇ ਹਨ ਜਿਨ੍ਹਾਂ ਨੂੰ ਅਜ ਸੰਭਾਲਣ ਦੀ ਲੋੜ ਹੈ ।
ਕਹਿੰਦੇ ਹਨ ਨਾਦੋਨ ਦੇ ਮੈਦਾਨ–ਏ–ਜੰਗ ਵਿਚੋਂ ਸਿਖ ਹਾਰਨ ਵਾਲੇ ਨਵਾਬ ਦੇ ਮਾਲ ਅਸਬਾਬ ਦੇ ਨਾਲ ਉਸਦੀ ਲੜਕੀ ਨੂੰ ਵੀ ਚੁਕ ਕੇ ਲੈ ਆਏ । ਡੋਲਾ ਵੇਖਕੇ ਗੁਰੂ ਸਾਹਿਬ ਨੇ ਪੁਛਿਆ ਇਸ ਡੋਲੇ ਵਿਚ ਕੀ ਹੈ । ਸਿਖਾਂ ਨੇ… ਉੱਤਰ ਦਿਤਾ ,”ਤੁਰਕ ਸਾਡੇ ਘਰ ਦੀਆਂ ਔਰਤਾ ਨੂੰ ਲੁਟ ਦਾ ਮਾਲ ਸਮਝ ਕੇ ਲੈ ਜਾਂਦੇ ਹਨ ਤਾਂ ਕੀ ਅਸੀਂ ਉਹਨਾਂ ਤੋਂ ਬਦਲਾ ਨਹੀਂ ਲਈ ਸਕਦੇ ? .
ਸਭ ਸਿਖਨ ਪੁਛਨ ਗੁਨ ਖਾਣੀ
ਸਗਲ ਤੁਰਕ ਭੋਗੇ ਹਿੰਦਵਾਣੀ
ਸਿਖ ਬਦਲਾ ਲਈ ਭਲਾ ਜਣਾਵੈ
ਗੁਰ–ਸ਼ਾਸ਼ਤਰ ਕਿਓਂ ਵਰਜ ਹਟਾਵੈ ।।
ਗੁਰੂ ਸਾਹਿਬ ਨੇ ਬਹੁਤ ਗੁਸਾ ਕੀਤਾ ਤੇ ਕਹਿਣ ਲਗੇ ਅਸੀਂ ਸਿਖੀ ਨੂੰ ਉਚਾ ਲਿਜਾਣਾ ਹੈ, ਖਨਦ੍ਕੇ ਜਿਲਤ ਵਿਚ ਨਹੀ ਸੁਟਣਾ ” ਕੋਲ ਗਏ ਬਚੀ ਦੇ ਸਿਰ ਤੇ ਹਥ ਫੇਰਿਆ ਕਹਿਣ ਲਗੇ ” ਡਰ ਨਹੀ ,ਤੂੰ ਇਹ ਸਮਝ ਆਪਣੇ ਪਿਤਾ ਦੇ ਘਰ ਆਈ ਹੈਂ ” ਸਿਖਾਂ ਨੂੰ ਹੁਕਮ ਦਿਤਾ ਕੀ ਬਚੀ ਨੂੰ ਬਾ–ਇਜ਼ਤ ਇਸਦੇ ਪਿਤਾ ਦੇ ਘਰ ਛੋੜ ਕੇ ਆਉ ”।
ਉਂਜ ਤਾਂ ਸਿਖਾਂ ਦਾ ਸਾਰਾ ਇਤਿਹਾਸ ਸ਼ਾਹੀਦੀਆਂ ਨਾਲ ਭਰਿਆ ਹੈ ਪਰ 300 ਸਾਲ ਦੇ ਦੌਰਾਨ ਜਿਹੜੇ ਕਹਿਰ ਸਿਖਾਂ ਉਪਰ ਢਾਹੇ ਗਏ ਸਨ ਉਨਾਂ ਵਿਚ ਸਾਕਾ ਚਮਕੌਰ ,ਸਾਕਾ ਸਰਹੰਦ, ਛੋਟਾ ਤੇ ਵਡਾ ਘਲੂ ਕਾਰਾ ਤੋ ਬਾਅਦ ਵਿਚ 1984 ਦਾ ਕਤਲੇਆਮ । ਇਤਿਹਾਸ ਗਵਾਹ ਹੈ ਕੀ ਤਸੀਹੇ ਤੇ ਤਬਾਹੀ ਦੇ ਤੂਫਾਨਾ ਵਿਚ ਗੁਜਰਦਿਆਂ ਵੀ ਸਿਖਾਂ ਨੇ ਹਰ ਹਾਲ ਆਪਣੀ ਹਸਤੀ ਨੂੰ ਬਰਕਰਾਰ ਰਖਿਆ । ਇਹ ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਹੀ ਹੈ, ਜਿਹਨਾਂ ਨੇ ਸਿਖੀ ਵਿਚ ਆਉਣ ਦੀ ਪਹਲੀ ਸ਼ਰਤ ਹੀ ਸੀਸ ਕੁਰਬਾਨ ਕਰਨ ਦੀ ਰਖੀ ਤੇ ਹਰ ਮੁਸ਼ਕਿਲ ਘੜੀ ਵਿਚ ਸਿਖ ਨੂੰ ਡੋਲਣ ਨਹੀ ਦਿਤਾ, ਜਿਸਦਾ ਅਸਰ ਸਦੀਆਂ ਤਕ ਰਿਹਾ ਤੇ ਅਜ ਵੀ ਹੈ।
ਓਹਨਾ ਨੇ ਆਪ ਵੀ ਕੌਮ ਦੇ ਆਤਮ ਸਨਮਾਨ , ਗਰੀਬਾਂ, ਮਜ਼ਲੂਮਾਂ, ਤੇ ਇਨਸਾਫ਼ ਲਈ ਜੂਝਦਿਆਂ ਅਨੇਕਾਂ ਕੁਰਬਾਨੀਆ ਦਿਤੀਆਂ ਪਰ ਜੋ ਆਦਰਸ਼ ਨੀਅਤ ਕੀਤੇ ਉਨਾ ਤੋਂ ਮੂੰਹ ਨਹੀ ਮੋੜਿਆ ,ਸਮਝੋਤਾ ਨਹੀਂ ਕੀਤਾ । ਤਾਜੋ ਤਖ਼ਤ ਹੋਵੇ ਜਾ ਮਾਛੀਵਾੜੇ ਦੇ ਜੰਗਲਾਂ ਵਿਚ , ਨੰਗੇ –ਪੈਰੀ, ਭੁਖੇ–ਭਾਣੇ ,ਖੁਲੇ ਆਸਮਾਨ ਹੇਠ ਹੋਣ ਜਾਂ ਭਿਆਨਕ ਜੰਗਲਾਂ ਵਿਚ , ਪੋਹ ਦੀਆਂ ਕਾਲੀਆਂ ਬੋਲੀਆਂ ਠੰਡੀਆਂ ਰਾਤਾਂ ਹੋਣ, ਕੋਈ ਵੀ ਉਹਨਾਂ ਨੂੰ ਝੁਕਾ ਨਹੀ ਸਕਿਆ ,ਡਰਾ ਨਹੀ ਸਕਿਆ ਚਾਹੇ ਓਹ ਰਾਜਾ .ਮਹਾਰਾਜਾ, ਹਾਕਮ ਜਾਂ ਹਿੰਦੁਸਤਾਨ ਦਾ ਬਾਦਸ਼ਾਹ ਵੀ ਕਿਓ ਨਾ ਹੋਵੇ ।
ਜਦੋਂ ਲੜਾਈਆਂ ਦੀ ਖਬਰ ਦਖਣ ਵਿਚ ਔਰੰਗਜ਼ੇਬ ਨੂੰ ਪਹੁੰਚੀ ਤਾਂ ਘਬਰਾ ਕੇ ਉਸਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਚਿਠੀ ਲਿਖੀ । ‘ਮੇਰਾ ਤੇ ਤੁਹਾਡਾ ਇਕ ਰਬ ਨੂੰ ਮਨਣ ਵਾਲਾ ਧਰਮ ਹੈ ਤੁਹਾਨੂੰ ਮੇਰਾ ਨਾਲ ਸੁਲਾ ਸਫਾਈ ਨਾਲ ਰਹਿਣਾ ਚਾਹਿਦਾ ਹੈ । ਮੈਨੂੰ ਇਹ ਬਾਦਸ਼ਾਹੀ ਰਬ ਨੇ ਦਿਤੀ ਹੈ ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ, ਲੜਾਈ ਝਗੜੇ ਨਹੀ ਕਰਨੇ ਚਾਹੀਦੇ “। ਗੁਰੂ ਸਾਹਿਬ ਨੇ ਜਵਾਬ ਦਿਤਾ । ‘ਜਿਸ ਰਬ ਨੇ ਤੈਨੂੰ ਬਾਦਸ਼ਾਹੀ ਦਿਤੀ ਹੈ ਉਸੇ ਰਬ ਨੇ ਮੇਨੂੰ ਸੰਸਾਰ ਵਿਚ ਭੇਜਿਆ ਹੈ । ਤੇਨੂੰ ਉਸਨੇ ਇਨਸਾਫ਼ ਤੇ ਪਰਜਾ ਦੇ ਹਿਤ ਵਾਸਤੇ ਭੇਜਿਆ ਹੈ ਪਰ ਤੂੰ ਉਸਦਾ ਹੁਕਮ ਭੁਲ ਗਿਆਂ ਹੈਂ । ਜੋ ਆਪਣੇ ਰਬ ਨੂੰ ਭੁਲ ਜਾਏ ਉਸਦੇ ਹੁਕਮ ਨੂੰ ਭੁਲ ਜਾਏ ਉਸਦਾ ਸਾਡਾ ਕੀ ਮੇਲ। ਫਿਰ ਜਿਹਨਾਂ ਹਿੰਦੂਆ ਤੇ ਤੂੰ ਜੁਲੁਮ ਕਰ ਰਿਹਾਂ ਹੈ ਓਹ ਉਸੇ ਰਬ ਦੇ ਬੰਦੇ ਹਨ ਜਿਸਨੇ ਤੇਨੂੰ ਬਾਦਸ਼ਾਹੀ ਦਿਤੀ ਹੈ ਪਰ ਤੂੰ ਓਹਨਾ ਨੂੰ ਰਬ ਦੇ ਬੰਦੇ ਨਹੀ ਸਮ੍ਝਿਆ ,ਉਹਨਾਂ ਦੇ ਧਰਮ ਤੇ ਧਰਮ ਅਸ੍ਥਲਾਂ ਦੀ ਨਿਰਾਦਰੀ ਕਰਦਾ ਰਿਹਾਂ ਹੈਂ । ਹਕੂਮਤ ਨੂੰ ਤੇ ਫਿਰ ਹਿੰਦੁਸਤਾਨ ਦੇ ਬਾਦਸ਼ਾਹ ਨੂੰ ਇਸ ਤਰਾਂ ਦਾ ਜਵਾਬ ਦੇਣਾ ਦਲੇਰੀ ਦੀ ਚਰਮ ਸੀਮਾ ਹੈ ।
ਜਦੋਂ ਬਹਾਦੁਰ ਸ਼ਾਹ,ਹਿੰਦੁਸਤਾਨ ਦੇ ਬਾਦਸ਼ਾਹ ਨੇ ਗੁਰੂ ਸਾਹਿਬ ਨੂੰ ਨੰਦ ਲਾਲ ਦੇ ਹਥ ਸਨੇਹਾ ਭੇਜਿਆ ਤੇ ਮਿਲਣ ਲਈ ਕਿਹਾ ਤਾਂ ਗੁਰੂ ਸਾਹਿਬ ਨੇ ਇਨਕਾਰ ਕਰ ਦਿਤਾ । ਬਹਾਦੁਰ ਸ਼ਾਹ ਹੰਕਾਰ ਕਰਦਿਆਂ ਕ੍ਰੋਧ ਵਿਚ ਬੋਲਿਆ ‘ ਓਹ ਕੋਣ ਬੰਦਾ ਹੈ ਜੋ ਮੁਗੁਲ ਸਮਰਾਜ ਨਾਲ ਟਕਰ ਲੈ ਸਕੇ । ਗਜਨੀ ਤੋਂ ਕੰਨਿਆ ਕੁਮਾਰੀ ਤਕ ਇਸਦੇ ਸਾਮਣੇ ਕੋਈ ਨਹੀ ਟਿਕਿਆ । ਇਹ ਪਹਾੜਾਂ ਨੂੰ ਚੀਰਨ ਤੇ ਦਰਿਆਵਾਂ ਨੂੰ ਪਾਰ ਕਰਨ ਵਾਲੀ ਕੌਮ ਹੈ । ਮੈਂ ਗੁਰੂ ਦਾ ਲਿਹਾਜ਼ ਕਰਦਾ ਹਾਂ ਰਬ ਦਾ ਫ਼ਕੀਰ ਸਮ੍ਝਕੇ ” । ਬਹਾਦਰ ਸ਼ਾਹ ਬਹੁਤ ਜਲਦੀ ਭੁਲ ਗਿਆ ਸੀ ਕਿ ਬਾਦਸ਼ਾਹੀ ਵੀ ਉਸਨੇ ਗੁਰੂ ਸਾਹਿਬ ਦੀ ਮਦਦ ਨਾਲ ਹਾਸਲ ਕੀਤੀ ਸੀ । ਪਰ ਫਿਰ ਉਸ ਕੋਲੋਂ ਰਿਹਾ ਨਾ ਗਿਆ ਤੇ ਮਲੋ ਮਲੀ ਮਿਲਣ ਵਾਸਤੇ ਆ ਗਿਆ । ਜਖਮ ਕੁਰੇਦਨ ਲਈ ਪੁਛਦਾ ਹੈ ,’ਕੈਸੀ ਗੁਜਰੀ ? ਗੁਰੂ ਸਾਹਿਬ ਦਾ ਜਵਾਬ ਸੀ।
“ਮੈਂ ਬੁਲੰਦੀ ਸੇ ਗੁਜਰਾ , ਮੈਂ ਪਸਤੀ ਸੇ ਗੁਜਰਾ
ਜਹਾਂ ਸੇ ਭੀ ਗੁਜਰਾ ਬੜੀ ਮਸਤੀ ਸੇ ਗੁਜਰਾ“
( ਚਲਦਾ )
Waheguru Ji