ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਬਾਅਦ
ਨੂਰਾ ਮਾਹੀ ਦੀ ਰਿਪੋਰਟ – ਆਨੰਦਪੁਰ ਸਾਹਿਬ ਦਾ ਕਿਲਾਹ੍ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾਹ੍ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ ਦੇ ਦਰੱਖਤ ਹੇਠ 19 ਪੋਹ 1705) ਨੂੰ ਅੰਮਿਰ੍ਤ ਵੇਲੇ ਆਸਣ ਲਾ ਕੇ ਉਸ ਧਰਤੀ ਨੂੰ ਭਾਗ ਲਾਏ ਸਨ। ਜਿਉਂ ਹੀ ਦਿਨ ਚੜਿਹ੍ਆ ਰਾਏ ਕੱਲੇ ਦਾ ਚਰਵਾਹਾ ਨੂਰਾ ਮਾਹੀ ਮੱਝਾਂ ਚਾਰਨ ਆ ਗਿਆ ਅਤੇ ਗੁਰੂ ਸਾਹਿਬ ਨੇ ਨੂਰੇ ਨੂੰ ਦੁੱਧ ਛਕਾਉਣ ਲਈ ਕਿਹਾ। ਇਸ ‘ਤੇ ਨੂਰੇ ਨੇ ਬੇਨਤੀ ਕੀਤੀ ਕਿ ਗੁਰੂ ਸਾਹਿਬ ਮੱਝਾਂ ਤਾਂ ਮੈਂ ਅੱਜ ਸਵੇਰੇ ਚੋ ਕੇ ਆਇਆਂ, ਹੁਣ ਮੱਝਾਂ ਥੱਲੇ ਦੁੱਧ ਨਹੀਂ ਹੈ। ਜੇਕਰ ਤੁਸੀਂ ਹੁਕਮ ਕਰੋ, ਮੈਂ ਦੁੱਧ ਘਰੋਂ ਲੈ ਆਉਂਦਾ ਹਾਂ ਪਰ ਗੁਰੂ ਸਾਹਿਬ ਨੇ ਨੂਰੇ ਨੂੰ ਇਕ ਔਸਰ ਝੋਟੀ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਉਸ ਝੋਟੀ ਨੂੰ ਥਾਪੜਾ ਦੇ ਕੇ ਚੋਅ ਲੈ। ਗੁਰੂ ਸਾਹਿਬ ਦਾ ਹੁਕਮ ਮੰਨ ਕੇ ਨੂਰਾ ਮਾਹੀ ਝੋਟੀ ਨੂੰ ਥਾਪੜਾ ਦੇ ਕੇ ਦੁੱਧ ਚੋਣ ਲਈ ਹੇਠਾਂ ਬੈਠ ਗਿਆ ਅਤੇ ਝੋਟੀ ਨੂੰ ਦੁੱਧ ਉਤਰ ਆਇਆ। ਨੂਰੇ ਨੇ ਗੁਰੂ ਸਾਹਿਬ ਨੂੰ ਬੇਨਤੀ ਕੀਤੀ ਕਿ ਮੇਰੇ ਕੋਲ ਦੁੱਧ ਚੋਣ ਲਈ ਕੋਈ ਬਰਤਨ ਨਹੀਂ ਹੈ। ਗੁਰੂ ਸਾਹਿਬ ਨੇ ਉਸ ਨੂੰ ਆਪਣੇ 288 ਛੇਕਾਂ ਵਾਲਾ ਬਰਤਨ ਜਿਸ ਨੂੰ ਗੰਗਾ ਸਾਗਰ ਕਹਿੰਦੇ ਹਨ, ਦੇ ਦਿੱਤਾ। ਨੂਰੇ ਮਾਹੀ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ, ਜਦੋਂ ਔਸਰ ਝੋਟੀ ਨੇ ਦੁੱਧ ਦੇ ਦਿੱਤਾ ਅਤੇ 288 ਛੇਕਾਂ ਵਾਲੇ ਬਰਤਨ (ਗੰਗਾ ਸਾਗਰ) ਵਿਚੋਂ ਦੁੱਧ ਬਾਹਰ ਨਹੀਂ ਡੁੱਲਿਹ੍ਆ।
ਇਹ ਸਾਰੀ ਕਹਾਣੀ ਨੂਰੇ ਨੇ ਆਪਣੇ ਮਾਲਕ ਰਾਏ ਕੱਲਾ ਨੂੰ ਜਾ ਦੱਸੀ। ਰਾਏ ਕੱਲਾ ਬਹੁਤ ਅਮੀਰ ਜਾਗੀਰਦਾਰ ਪਰਿਵਾਰ ਰਾਏਕੋਟ ਨਾਲ ਸੰਬੰਧ ਰੱਖਦਾ ਸੀ। ਰਾਏ ਕੱਲਾ ਸਾਰੀ ਕਹਾਣੀ ਸੁਣ ਕੇ ਉਸੇ ਵਕਤ ਗੁਰੂ ਸਾਹਿਬ ਦੇ ਚਰਨੀਂ ਆ ਪਿਆ ਅਤੇ ਬੇਨਤੀ ਕੀਤੀ ਕਿ ਕੋਈ ਸੇਵਾ ਕਰਨ ਦਾ ਮਾਣ ਬਖਸ਼ੋ। ਗੁਰੂ ਸਾਹਿਬ ਨੇ ਕਿਹਾ ਸਰਹੰਦ ਤੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਖ਼ਬਰ ਲੈਣੀ ਹੈ, ਕੋਈ ਘੋੜ ਸਵਾਰ ਭੇਜੋ ਅਤੇ ਜਲਦੀ ਖਬਰ ਮੰਗਵਾਓ।
ਰਾਏ ਕੱਲਾ ਨੇ ਇਕਦਮ ਨੂਰੇ ਨੂੰ ਸਰਹੰਦ ਲਈ ਰਵਾਨਾ ਕਰ ਦਿੱਤਾ, ਕਿਉਂਕਿ ਨੂਰੇ ਦੀ ਭੈਣ ਨੂਰਾਂ ਸਰਹੰਦ ਵਿਆਹੀ ਹੋਈ ਸੀ। ਸਰਹੰਦ ਪਹੁੰਚ ਕੇ ਆਪਣੀ ਭੈਣ ਨੂਰਾਂ ਤੋਂ ਛੋਟੇ ਗੁਰੂ ਸਾਹਿਬ ਦੇ ਬੱਚਿਆਂ ਅਤੇ ਮਾਤਾ ਬਾਰੇ ਸਾਰੀ ਜ਼ਾਲਮਾਨਾ ਤੇ ਦੁੱਖ ਭਰੀ ਕਹਾਣੀ ਸੁਣ ਕੇ ਵਾਪਸ ਆ ਕੇ ਗੁਰੂ ਜੀ ਨੂੰ ਦੱਸੀ।
ਛੋਟੇ ਸਾਹਿਬਜ਼ਾਦੇ ਇਸਲਾਮ ਨੂੰ ਨਾ ਕਬੂਲ ਕਰਦੇ ਹੋਏ ਉਥੋਂ ਦੇ ਨਵਾਬ ਵਜੀਦ ਖਾਨ ਨੇ ਬੱਚਿਆਂ ਨੂੰ ਜ਼ਿੰਦਾ ਨੀਂਹ ਵਿਚ ਚਿਣਵਾ ਕੇ ਸ਼ਹੀਦ ਕਰ ਦਿੱਤਾ।
ਗੁਰੂ ਸਾਹਿਬ ਨੇ ਪੁੱਛਿਆ ਕਿਸੇ ਨੇ ਹਮਦਰਦੀ ਦਾ ਹਾਅ ਦਾ ਨਾਅਰਾ ਨਹੀਂ ਮਾਰਿਆ। ਤਦ ਨੂਰੇ ਨੇ ਕਿਹਾ ਬੱਚਿਆਂ ਦੀ ਹਮਦਰਦੀ ਵਿਚ ਹਾਅ ਦਾ ਨਾਅਰਾ ਨਵਾਬ ਮਾਲੇਰਕੋਟਲਾ ਨੇ ਮਾਰਿਆ ਸੀ ਕਿ ਇਨਾਹ੍ ਮਾਸੂਮਾਂ ਦਾ ਕੋਈ ਕਸੂਰ ਨਹੀਂ ਹੈ ਅਤੇ ਇੰਨੀ ਵੱਡੀ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ, ਜੋ ਨਵਾਬ ਸਰਹੰਦ ਨੇ ਨਹੀਂ ਮੰਨੀ। ਮਾਤਾ ਜੀ ਠੰਡੇ ਬੁਰਜ ਵਿਚ ਸ਼ਹਾਦਤ ਪਾ ਗਏ ਸਨ।
ਗੁਰੂ ਜੀ ਨੇ ਇਹ ਸਾਰੀ ਸ਼ਹਾਦਤ ਦੀ ਵਾਰਤਾ ਸੁਣ ਕੇ ਤੀਰ ਦੀ ਨੋਕ ਨਾਲ ਕਾਹੀ ਦੇ ਬੂਟੇ ਦੀ ਜੜਹ੍ ਪੁੱਟੀ ਤੇ ਵਚਨ ਕੀਤਾ ਕਿ ਭਾਰਤ ਵਿਚੋਂ ਮੁਗਲ ਰਾਜ ਦੀ ਜੜਹ੍ ਅੱਜ ਪੁੱਟੀ ਗਈ। ਉਸ ਸਮੇਂ ਸਾਰੀ ਸੰਗਤ ਚੁੱਪ ਰਹੀ ਪਰ ਰਾਏ ਕੱਲਾ ਨੇ ਬੇਨਤੀ ਕੀਤੀ ਕਿ ਗੁਰੂ ਸਾਹਿਬ ਸਾਡੇ ‘ਤੇ ਰਹਿਮ ਕਰੋ, ਅਸੀਂ ਵੀ ਮੁਗਲ ਹਾਂ ਤਾਂ ਗੁਰੂ ਸਾਹਿਬ ਨੇ ਕਿਹਾ ਕਿ ਤੁਸੀਂ ਸੇਵਾ ਕੀਤੀ ਹੈ, ਤੇਰਾ ਰਾਜ ਕਾਇਮ ਰਹੇਗਾ ਅਤੇ ਨਵਾਬ ਮਾਲੇਰਕੋਟਲੇ ਦਾ ਵੀ ਰਹੇਗਾ। ਰਾਏ ਕੱਲੇ ਨੂੰ ਗੁਰੂ ਸਾਹਿਬ ਨੇ ਤਲਵਾਰ ਗੰਗਾ ਸਾਗਰ ਅਤੇ ਕੇਹਲ ਬਖਸ਼ਿਸ਼ ਕਰਕੇ ਬਚਨ ਕੀਤਾ ਕਿ ਜਦ ਤਕ ਇਨ੍ਹਾਂ ਸ਼ਸਤਰਾਂ ਦੀ ਸੇਵਾ ਕਰੋਗੇ, ਉਦੋਂ ਤਕ ਉਨ੍ਹਾਂ ਦਾ ਰਾਜ ਕਾਇਮ ਰਹੇਗਾ। ਅੱਜਕਲ ਉਸ ਅਸਥਾਨ ਉੱਪਰ ਬਹੁਤ ਵੱਡਾ ਗੁਰਦੁਆਰਾ ਸਾਹਿਬ ਹੈ, ਜਿਸ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ ਕਹਿੰਦੇ ਹਨ, ਜੋ ਰਾਏਕੋਟ ਲੁਧਿਆਣੇ ਦੇ ਨੇੜੇ ਹੈ। ਇਸ ਵੱਡੇ ਗੁਰਦੁਆਰੇ ਦੇ ਅੰਦਰ ਹੀ ਦੋ ਛੋਟੇ ਗੁਰਦੁਆਰੇ, ਗੁਰਦੁਆਰਾ ਜੜਹ੍ ਪੁੱਟੀ ਸਾਹਿਬ ਤੇ ਬੂਟਾ ਸਾਹਿਬ ਹਨ।
🙏 ਵਾਹਿਗੁਰੂ ਜੀ 🙏 ਵਾਹਿਗੁਰੂ ਜੀ 🙏 ਵਾਹਿਗੁਰੂ ਜੀ 🙏 🙏 ਵਾਹਿਗੁਰੂ ਜੀ 🙏 ਵਾਹਿਗੁਰੂ ਜੀ 🙏 ਵਾਹਿਗੁਰੂ ਜੀ 🙏
Waheguru Ji🙏🌹