ਨੀਹਾਂ ਵਿੱਚ ਚਿਣਨ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਨਾਲ ਕੀ ਬੀਤੀ ਸੀ – ਜਰੂਰ ਪੜ੍ਹੋ
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (੭ ਅਤੇ ੯ ਸਾਲ ) ਬਾਰੇ ਸਾਨੂੰ ਬੱਸ ਏਨਾ ਕੁ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿੱਚ ਚਿਣ ਦਿੱਤਾ ਗਿਆ (ਪਰ) ਕੀ ਸਾਨੂੰ ਪਤਾ ਹੈ ਕੇ ਓਸ ਤੋਂ ਪਹਿਲਾਂ ਓਹਨਾਂ ਨਾਲ ਕੀ ਬੀਤੀ?
ਓਹਨਾਂ ਨੂੰ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ ਕਿੰਨੇ ਤਸੀਹੇ ਦਿੱਤੇ ਗਏ?
ਓਹਨਾਂ ਨਾਲ ਸ਼ਹਾਦਤ ਤੋਂ ਪਹਿਲਾਂ ਕੀ-ਕੀ ਵਾਪਰਿਆ ? ਆਉ ਸਾਰੇ ਪੜੀਏ ਫੇਰ ।
੧) ਮਾਤਾ ਗੁਜਰੀ ਜੀ ਦੇ ਨਾਲ ਵਿੱਛੜੇ ਸਿੱਖ ਭਾਈ ਦੁੱਨਾ ਸਿੰਘ ਹੰਡੂਰੀਆ ਦੀ ਬ੍ਰਿਜ ਭਾਸ਼ਾ ਵਿਚ ਲਿਖੀ ਕਿਤਾਬ “ਕਥਾ ਗੂਰੂ ਸੁਤਨ ਜੀ ਕੀ” ਅਨੁਸਾਰ ਛੋਟੇ ਸਾਹਿਬਜਾਦਿਆਂ ਨੂੰ ਹੱਥ ਘੜੀਆਂ ਲਗਾ ਕੇ “ਤੋਰ ਕੇ” ਮੋਰਿੰਡੇ ਲਿਆਂਦਾ ਗਿਆ।
੨) ੯ ਪੋਹ ਦੀ ਰਾਤ ਨੂੰ ਮਾਤਾ ਜੀ ਅਤੇ ਛੋਟੇ ਸਹਿਬਜ਼ਾਦਿਆਂ ਨੂੰ ਮੋਰਿੰਡਾ ਵਿਖੇ ਕਾਲ ਕੋਠੜੀ ਚ ਭੁੱਖੇ ਰੱਖਿਆ ਗਿਆ,ਕੋਈ ਵੀ ਕੱਪੜਾ ਨਹੀਂ ਦਿੱਤਾ ਗਿਆ ਅਤੇ ਠੰਡ ਵਿੱਚ ਸਾਰੀ ਰਾਤ ਓਸ ਕਾਲ ਕੋਠੜੀ ਵਿੱਚ ਠੰਡੀ ਜ਼ਮੀਨ ਉੱਪਰ ਹੀ ਕੱਟੀ।
੩) ੧੦ ਪੋਹ ਨੂੰ ਸਰਹਿੰਦ ਲਿਆਂਦਾ ਗਿਆ ਜਿਥੇ ਵਜੀਰ ਖਾਨ ਗੁਰੂ ਜੀ ਨੂੰ ਏਨਾ ਲੰਬਾ ਸਮਾਂ ਘੇਰਾ ਪਾ ਕੇ ਵੀ ਨਾਂ ਫੜ ਸਕਣ ਕਾਰਨ ਮਾਯੂਸ ਪਰਤਿਆ ਸੀ ਤੇ ਜਦੋਂ ਓਸ ਨੂੰ ਮਾਤਾ ਜੀ ਅਤੇ ਛੋਟੇ ਸਾਹਿਬਜਾਦਿਆਂ ਦੀ ਗਿ੍ਰਫਤਾਰੀ ਬਾਰੇ ਪਤਾ ਲੱਗਾ ਤਾਂ ਉਸ ਨੇ ਸੋਚਿਆ ਕਿ ਮਾਂ ਅਤੇ ਪੁੱਤਰਾਂ ਦਾ ਮੋਹ ਓਸ (ਗੁਰੂ ਸਾਹਿਬ) ਨੂੰ ਮੇਰੇ ਕੋਲ ਖਿੱਚ ਲਿਆਵੇਗਾ ਤੇ ਉਹ ਮੇਰੇ ਅੱਗੇ ਝੁਕਣ ਲਈ ਮਜਬੂਰ ਹੋ ਜਾਵੇਗਾ।
੪) ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਠੰਡੇ ਬੁਰਜ ਵਿੱਚ ਕੈਦ ਕਰ ਦਿੱਤਾ ਗਿਆ .. ਓਸ ਸਮੇਂ ਠੰਡੇ ਬੁਰਜ ਦੇ ਥੱਲਿਓੰ ਦੀ ਪਾਣੀ ਵਗਦਾ ਸੀ ਜਿਸ ਨਾਲ ਹਵਾ ਟਕਰਾਅ ਕੇ ਉੱਪਰ ਵੱਲ ਆਉਂਦੀ ਸੀ ਤਾਂ ਅੱਤ ਦੀ ਗਰਮੀ ਵਿੱਚ ਵੀ ਕੰਬਣੀ ਛੇੜ ਦਿੰਦੀ ਸੀ ਅੱਤ ਦੀ ਸਰਦੀ ਵਿੱਚ ਕੀ ਹਾਲ ਹੁੰਦਾ ਹੋਵੇਗਾ? ਇਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ (ਇਹ ਬੁਰਜ ਹੁਣ ਢਾਹ ਕੇ ਨਵਾਂ ਬਣਾ ਦਿੱਤਾ ਗਿਆ ਹੈ ਪਤਾ ਨਹੀਂ ਕਿਉੰ?)
੫) ਮਾਤਾ ਜੀ ਅਤੇ ਸਾਹਿਬਜ਼ਾਦੇ ਠੰਡੇ ਫਰਸ਼ ਉੱਪਰ ਬੈਠ ਗਏ ਤੇ ਮਾਤਾ ਜੀ ਕੋਲ ਸਿਰਫ ਬੱਚਿਆ ਦੇ ਥੋੜ੍ਹੇ ਜਿਹੇ ਕੱਪੜੇ ਸਨ, ਉਸ ਰਾਤ ਓਹਨਾਂ ਨੂੰ ਖਾਣ ਲਈ ਵੀ ਕੁਝ ਨਾਂ ਦਿੱਤਾ ਗਿਆ।
੬) ੨ ਦਿਨਾਂ ਬਾਅਦ ਓਹਨਾ ਨੂੰ ਕਚਿਹਰੀ ਵਿਚ ਪੇਸ਼ ਕੀਤਾ ਗਿਆ। ਡਾਕਟਰ ਗੰਡਾ ਸਿੰਘ ਜੀ ਅਨੁਸਾਰ ਸਾਹਿਬਜ਼ਾਦਿਆਂ ਦੀਆਂ ਨੱਕ ਦੀਆਂ ਕਰੂੰਬਲੀਆਂ ਲਾਲ ਹੋ ਗਈਆਂ ਸਨ ਬੁੱਲ ਨੀਲੇ ਤੇ ਹੱਥ ਠੰਡ ਨਾਲ ਬੇਹਾਲ ਹੋਏ ਪਏ ਸਨ।
੭) ਜਦੋਂ ਸਾਹਿਬਜ਼ਾਦੇ ਨਾਂ ਮੰਨੇ ਤਾਂ ਇਹਨਾਂ ਨੂੰ ਤਸੀਹੇ ਦਿੱਤੇ ਗਏ।
੮) ਇੱਕ ਖਮਚੀ ( ਤੂਤ ਦੀ ਪਤਲੀ ਛਟੀ ) ਲੈ ਕੇ ਸਾਹਿਬਜ਼ਾਦਿਆਂ ਨੂੰ ਕੁੱਟਿਆ ਗਿਆ ਤਾਂ ਜੋ ਸੱਟ ਲੱਗਣ ਤੇ ਡਰ ਕੇ ਇਸਲਾਮ ਕਬੂਲ ਲੈਣਗੇ। ਇਸ ਨਾਲ ਓਹਨਾਂ ਦਾ ਮਾਸ ਉੱਭਰ ਗਿਆ ਤੇ ਕੋਮਲ ਸ਼ਰੀਰ ਉੱਪਰ ਨਿਸ਼ਾਨ ਪੈ ਗਏ। ਇਸ ਸਜਾ ਤੋਂ ਬਾਅਦ ਓਹਨਾਂ ਨੂੰ ਵਾਪਿਸ ਮਾਤਾ ਜੀ ਕੋਲ ਭੇਜ ਦਿੱਤਾ ਗਿਆ।
੯) ਅਗਲੇ ਦਿਨ ਦੋਨਾਂ ਸਾਹਿਬਜਾਦਿਆਂ ਨੂੰ ਪਿੱਪਲ ਨਾਲ ਬੰਨ ਕੇ ਗੁਲੇਲੇ ਮਾਰੇ ਗਏ ( ਵਿਚੋਂ:-ਕਥਾ ਗੁਰੂ ਸੁਤਨ ਜੀ ਕੀ )
੧੦) ਸਾਹਿਬਜਾਦਿਆਂ ਦੀਆਂ ਉਂਗਲਾਂ ਵਿੱਚ ਪੁਲੀਤੇ ਰੱਖ ਕੇ ਅੱਗ ਲਗਾਈ ਗਈ ਤਾਂ ਕੇ ਚਮੜੀ ਸੜਣ ਨਾਲ ਸਾਹਿਬਜ਼ਾਦੇ ਡੋਲ ਜਾਣ ( ਡਾਕਟਰ ਗੰਡਾ ਸਿੰਘ ਜੀ ਅਨੁਸਾਰ)
੧੧) ਅਖੀਰ ੧੨ ਪੋਹ ਨੂੰ ਆਖਰੀ ਕਚਿਹਰੀ ਲੱਗੀ ਜਦੋਂ ਕਾਜ਼ੀ ਨੂੰ ਫਤਵਾ ਦੇਣ ਲਈ ਕਿਹਾ ਤਾਂ ਸਾਹਿਬਜ਼ਾਦਿਆਂ ਦਾ ਕੋਈ ਕਸੂਰ ਨਾਂ ਮਿਲਿਆ ਤਾਂ ਇਸ ਵਕਤ ਇੱਕ ਵਾਰ ਫੇਰ ਝੂਠਾ ਨੰਦ ਨੇ ਘਟੀਆ ਰੋਲ ਨਿਭਾਇਆ ਤੇ ਸਾਹਿਬਜਾਦਿਆਂ ਨੂੰ ਕਿਹਾ ਕਿ ਜੇਕਰ ਤੁਹਾਨੂੰ ਛੱਡ ਦਿੱਤਾ ਜਾਏ ਤਾਂ ਤੁਸੀ ਕੀ ਕਰੋਗੇ ਤਾਂ ਸਾਹਿਬਜ਼ਾਦਿਆਂ ਨੇ ਕਿਹਾ ਕਿ ਅਸੀਂ ਪਿਤਾ “ਗੁਰੂ ਗੋਬਿੰਦ ਸਿੰਘ” ਜੀ ਕੋਲ ਜਾਵਾਂਗੇ,ਸਿੰਘ ਇਕੱਠੇ ਕਰਾਂਗੇ ਤੇ ਏਸ ਸੂਬਾ ਸਰਹਿੰਦ ਦਾ ਸਿਰ ਲਾਹਵਾਂਗੇ,ਝੂਠਾ ਨੰਦ ਨੇ ਕਿਹਾ ਜੇ ਫੇਰ ਫੜ੍ਹੇ ਗਏ ਫਿਰ ਕੀ ਕਰੋਗੇ? ਸਾਹਿਬਜਾਦਿਆਂ ਨੇ ਫੇਰ ਆਪਣਾ ਓਹੀ ਜਵਾਬ ਦੁਹਰਾਇਆ ਤਾਂ ਉਸ ਨੇ ਕਿਹਾ ਜੇ ਫੇਰ ਫੜੇ ਗਏ ??
ਤਾਂ ਅਖੀਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਨੇ ਕਿਹਾ ਕਿ ਐ ਸੁੱਚਾ ਨੰਦ ਜਿੰਨਾਂ ਚਿਰ ਇਸ ਜ਼ੁਲਮ ਰਾਜ ਦੀ ਜੜ੍ਹ ਨਹੀਂ ਪੁੱਟੀ ਜਾਂਦੀ ਜਾਂ ਅਸੀਂ ਸ਼ਹੀਦ ਨਹੀਂ ਹੋ ਜਾਂਦੇ ਅਸੀਂ ਲੜਦੇ ਰਹਾਂਗੇ (ਯਕਦਮ) ਚਾਰੇ ਪਾਸਿਓਂਂ ਆਵਾਜ਼ ਆਈ “ਬਾਗੀ ….ਬਾਗੀ…. ਹਕੂਮਤ ਦੇ ਬਾਗੀ “…. ਕਾਜ਼ੀ ਨੇ ਕਿਹਾ ਕਿ ਇਹਨਾਂ ਹਕੂਮਤ ਦੇ ਬਾਗੀਆਂ ਨੂੰ ਨੀਹਾਂ ਵਿੱਚ ਚਿਣ ਦਿੱਤਾ ਜਾਏ…….…
ਫੈਂਸਲਾ ਸੁਣਾ ਦਿੱਤਾ ਗਿਆ ਤੇ ਮਾਤਾ ਜੀ ਨੂੰ ਜਾ ਸਾਰੀ ਗੱਲ ਦੱਸੀ ਕੇ ਕੱਲ ਸਾਨੂੰ ਨੀਹਾਂ ਵਿੱਚ ਚਿਣਵਾ ਦਿੱਤਾ ਜਾਵੇਗਾ, ਮਾਤਾ ਜੀ ਨੇ ਆਪਣੀ ਸਾਰੀ ਉਮਰ ਦੀ ਸੇਵਾ ਭਾਵਨਾ ਤੇ ਰੱਬੀ ਕਮਾਈ ਓਸ ਰਾਤ ਆਪਣੇ ਪੋਤਿਆਂ ਤੇ ਲਾ ਦਿੱਤੀ ….
ਇਤਿਹਾਸ ਦਸਦਾ ਹੈ ਕੇ ਸ਼ਹਾਦਤ ਤੇ ਜਾਣ ਤੋਂ ਪਹਿਲਾਂ ਮਾਤਾ ਜੀ ਨੇ ਗੱਠੜੀ ਵਿਚੋਂ ਨੀਲੇ ਚੋਲੇ ਸਾਹਿਬਜਾਦਿਆਂ ਨੂੰ ਪਹਿਨਾਏ,ਦਸਤਾਰਾਂ ਸਜਾਈਆਂ ਅਤੇ ਦੋਹਾਂ ਦਾ ਮੱਥਾ ਚੁੰਮ ਕੇ ਵਿਦਾ ਕੀਤਾ।
ਸੋਹਣ ਸਿੰਘ ਸੀਤਲ ਅਨੁਸਾਰ ਛੋਟੇ ਸਾਹਿਬਜ਼ਾਦੇ ਬਾਬਾ ਫ਼ਤਿਹ ਸਿੰਘ ਜੀ ਥੋੜ੍ਹਾ ਅੱਗੇ ਜਾ ਕੇ ਪਿੱਛੇ ਮਾਤਾ ਜੀ ਵੱਲ ਵੇਖਦੇ ਹਨ ਤੇ ਕਹਿੰਦੇ ਹਨ ਕਿ ਦਾਦੀ ਜੀ ਮਾਤਾ ਜੀ (ਮਾਤਾ ਜੀੋਤੋ ਜੀ) ਦੇ ਅਕਾਲ ਚਲਾਣੇ ਤੋਂ ਬਾਅਦ ਤੁਸੀਂ ਸਾਨੂੰ ਕਦੇ ਇਕੱਲਿਆਂ ਨਹੀਂ ਛੱਡਿਆ ਹੁਣ ਵੀ ਸਾਡੇ ਪਿੱਛੇ-ਪਿੱਛੇ ਆ ਜਾਣਾ।
ਦੋਹਾਂ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਦਿੱਤਾ ਗਿਆ,
ਕੰਧ ਡਿੱਗ ਗਈ ਤੇ ਸਾਹਿਬਜ਼ਾਦੇ ਬੇਹੋਸ਼ ਹੋ ਗਏ, ਹੋਸ਼ ਵਿੱਚ ਆਉਣ ਉਪਰੰਤ ਖ਼ੰਜਰ ਤਿੱਖੇ ਕਰ ਰਹੇ ਜ਼ਲਾਦਾਂ ਨੇ ਫੇਰ ਕਿਹਾ ਕੇ ਇਸਲਾਮ ਕਬੂਲ ਕਰ ਲਵੋ ਅਜੇ ਵੀ ਮੌਕਾ ਹੈ, ਓਸ ਵਕਤ ਆਵਾਜ਼ ਆਈ ਕਿ
“ ਸੱਚ ਕੋ ਮਿਟਾਓਗੇ ਤੋ ਮਿਟੋਗੇ ਜਹਾਨ ਸੇ,
ਡਰਤਾ ਨਹੀਂ ਹੈ ਅਕਾਲ ਕਿਸੀ ਸਹਿਨਸ਼ਾਹ ਕੀ ਸ਼ਾਨ ਸੇ,
ਉਪਦੇਸ਼ ਅਪਣਾ ਸੁਣ ਲਓ ਜ਼ਰਾ ਦਿਲ ਕੇ ਕਾਨ ਸੇ,
ਕਹਿ ਰਹੇ ਹੈਂ ਹਮ ਤੁਮ੍ਹੇ ਯਹ ਖੁਦਾ ਕੀ ਜ਼ੁਬਾਨ ਸੇ,
ਏਨਾ ਸੁਣਦਿਆਂ ਸਾਹਿਬਜ਼ਾਦਿਆਂ ਨੂੰ ਜਲਾਦਾਂ ਨੇ ਆਪਣੇ ਗੋਡਿਆਂ ਦੇ ਥੱਲੇ ਲੈ ਲਿਆ।
ਪੌਣੇ ਗਿਆਰਾਂ ਤੋਂ ਸਾਢੇ ਗਿਆਰਾਂ (੧੦.੪੫-੧੧.੧੫) ਦੇ ਸਮੇਂ ਵਿੱਚ ਸਾਹ ਦੀ ਨਲੀ ਕੱਟ ਕੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਗਿਆ ।
ਇਤਿਹਾਸਕ ਗ੍ਰੰਥ ਬੰਸਾਵਲੀ-ਨਾਮੇ ਵਿਚ ਲਿਖਿਆ ਹੈ ਕੇ
ਬਾਬਾ ਜ਼ੋਰਾਵਰ ਸਿੰਘ ਜੀ (ਦੋ ਤੋਂ ਢਾਈ ਮਿੰਟ ਵਿੱਚ) ਸ਼ਹੀਦ ਹੋ ਗਏ ਪਰ ਬਾਬਾ ਫਤਹਿ ਸਿੰਘ ਜੀ ਲੱਗਭੱਗ ਅੱਧੀ ਘੜੀ ( ੧੨ ਮਿੰਟ) ਚਰਨ ਮਾਰਦੇ ਰਹੇ ਤੇ ਖੂਨ ਨਿਕਲਦਾ ਰਿਹਾ ਉਪਰੰਤ ਹੌਲੀ ਹੌਲੀ ਚਰਨ ਹਿੱਲਣੇ ਬੰਦ ਹੋ ਗਏ……..



waheguru ji waheguru ji waheguru ji waheguru ji waheguru ji waheguru ji
waheguru ji waheguru ji waheguru ji waheguru ji waheguru ji waheguru ji
waheguru ji waheguru ji waheguru ji waheguru ji waheguru ji waheguru ji waheguru ji